ਰਾਜਿੰਦਰ ਗੁਪਤਾ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ
ਰਾਜਿੰਦਰ ਗੁਪਤਾ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ 4 ਦਸੰਬਰ 2025 : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਬਾਨੀ ਚੇਅਰਮੈਨ ਰਜਿੰਦਰ ਗੁਪਤਾ ਨੇ ਅੱਜ ਇੱਥੇ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਰਾਜਸਭਾ ਮੈਂਬਰ ਤੋਂ ਬਣਨ ਤੋਂ ਬਾਅਦ ਆਪਣੀ ਪਹਿਲੀ ਮੁਲਾਕਾਤ ਵਿੱਚ ਰਜਿੰਦਰ ਗੁਪਤਾ ਨੇ ਨਵੀਂ ਸ਼ੁਰੂ ਹੋਈ ਫਿਰੋਜ਼ਪੁਰ ਦਿੱਲੀ ਵੰਦੇ ਭਾਰਤ ਟਰੇਨ ਦਾ ਬਰਨਾਲਾ ਵਿਖੇ ਸਟੋਪੇਜ ਬਣਾਉਣ ਦੀ ਮੰਗ ਕੀਤੀ ਜਿਸ ਤੇ ਰੇਲਵੇ ਮੰਤਰੀ ਨੇ ਕਿਹਾ ਕਿ ਕਿ ਇਹ ਮਾਮਲਾ ਵਿਚਾਰ ਅਧੀਨ ਹੈ ਕਿਉਂਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੀ ਇਹ ਮੰਗ ਕੀਤੀ ਹੋਈ ਹੈ ਬਰਨਾਲਾ ਵਾਸੀਆਂ ਅਤੇ ਆਲੇ ਦੁਆਲੇ ਦੇ ਲੋਕਾਂ ਦੀ ਇਹ ਬਹੁਤ ਵੱਡੀ ਮੰਗ ਹੈ ਕਿ ਕਿ ਵੰਦੇ ਭਾਰਤ ਟਰੇਨ ਬਰਨਾਲੇ ਵੀ ਰੁਕਣੀ ਚਾਹੀਦੀ ਹੈ।