ਸੋਨੀਆ ਗਾਂਧੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਨੋਟਿਸ ਕੀਤਾ ਜਾਰੀ

ਸੋਨੀਆ ਗਾਂਧੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਨੋਟਿਸ ਕੀਤਾ ਜਾਰੀ  

ਨਵੀਂ ਦਿੱਲੀ, 9 ਦਸੰਬਰ, 2025: ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਨਾਗਰਿਕਤਾ ਮਾਮਲੇ ਨੂੰ ਲੈ ਕੇ ਇੱਕ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਉਨ੍ਹਾਂ ਖਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਵਾਲੀ ਇੱਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਭੇਜਿਆ ਗਿਆ ਹੈ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਕੋਲੋਂ ਵੀ ਜਵਾਬ ਤਲਬ ਕੀਤਾ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਅਗਲੀ ਤਾਰੀਖ 6 ਜਨਵਰੀ, 2026 ਤੈਅ ਕੀਤੀ ਹੈ।

Ads

4
4

Share this post