CM ਮਾਨ ਅੱਜ ਕ੍ਰਿਕਟ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਨੂੰ ਕਰਨਗੇ ਸਨਮਾਨਿਤ
CM ਮਾਨ ਅੱਜ ਕ੍ਰਿਕਟ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਨੂੰ ਕਰਨਗੇ ਸਨਮਾਨਿਤ
ਚੰਡੀਗੜ੍ਹ/ਮੁੱਲਾਂਪੁਰ, 11 ਦਸੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬ ਦੀਆਂ ਖਿਡਾਰਣਾਂ ਨਾਲ ਅੱਜ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਨਗੇ। ਇਹ ਸ਼ਾਨਦਾਰ ਸਨਮਾਨ ਸਮਾਗਮ ਅੱਜ ਸ਼ਾਮ ਕਰੀਬ 5:30 ਵਜੇ ਮੁੱਲਾਂਪੁਰ ਦੇ ਨਵੇਂ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ।
ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ, "ਅੱਜ 11 ਦਸੰਬਰ ਸ਼ਾਮ 5:30 ਵਜੇ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬੀ ਖਿਡਾਰਣਾਂ ਹਰਮਨਪ੍ਰੀਤ ਕੌਰ (ਕਪਤਾਨ), ਅਮਨਜੋਤ ਕੌਰ, ਹਰਲੀਨ ਕੌਰ ਦਿਓਲ ਅਤੇ ਉਨ੍ਹਾਂ ਦੇ ਕੋਚਿੰਗ ਸਟਾਫ਼ ਨੂੰ ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿੱਚ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ.. ਸਟੇਡੀਅਮ ਵਿੱਚ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਦੇ ਨਾਂ 'ਤੇ ਬਣੇ ਸਟੈਂਡ ਦਾ ਉਦਘਾਟਨ ਵੀ ਕੀਤਾ ਜਾਵੇਗਾ.. ਚੱਕ ਦੇ ਇੰਡੀਆ.