ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ: ਅੱਜ ਹੋਵੇਗੀ ਵੋਟਾਂ ਦੀ ਗਿਣਤੀ

 ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ: ਅੱਜ ਹੋਵੇਗੀ ਵੋਟਾਂ ਦੀ ਗਿਣਤੀ 

ਚੰਡੀਗੜ੍ਹ, 17 ਦਸੰਬਰ: ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਦਾ ਦਿਨ ਆ ਗਿਆ ਹੈ। ਅੱਜ (ਬੁੱਧਵਾਰ) ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਵੱਲੋਂ ਬਣਾਏ ਗਏ 151 ਗਿਣਤੀ ਕੇਂਦਰਾਂ 'ਤੇ 12,814 ਉਮੀਦਵਾਰਾਂ ਦੇ ਸਿਆਸੀ ਭਵਿੱਖ ਦਾ ਫੈਸਲਾ ਹੋਵੇਗਾ। ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।
ਇਨ੍ਹਾਂ ਚੋਣਾਂ ਦਾ ਐਲਾਨ 1 ਦਸੰਬਰ ਨੂੰ ਹੋਇਆ ਸੀ ਅਤੇ 4 ਦਸੰਬਰ ਤੱਕ ਨਾਮਜ਼ਦਗੀ ਪ੍ਰਕਿਰਿਆ ਚੱਲੀ ਸੀ। ਅੰਕੜਿਆਂ ਮੁਤਾਬਕ, ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 1,865 ਨਾਮਜ਼ਦਗੀਆਂ ਆਈਆਂ ਸਨ, ਜਿਨ੍ਹਾਂ ਵਿੱਚੋਂ ਜਾਂਚ ਦੌਰਾਨ 140 ਰੱਦ ਹੋਈਆਂ ਅਤੇ 1,725 ਸਹੀ ਪਾਈਆਂ ਗਈਆਂ। ਉੱਥੇ ਹੀ, ਪੰਚਾਇਤ ਸੰਮਤੀਆਂ ਲਈ 12,354 ਨਾਮਜ਼ਦਗੀਆਂ ਭਰੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 1,265 ਨਾਮਜ਼ਦਗੀਆਂ ਕੈਂਸਲ  ਹੋਣ ਤੋਂ ਬਾਅਦ 11,089 ਉਮੀਦਵਾਰ ਚੋਣ ਮੈਦਾਨ ਵਿੱਚ ਬਚੇ ਸਨ।

Ads

4
4

Share this post