ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ: ਭੁੰਬਲੀ ਤੋਂ ਆਮ ਆਦਮੀ ਪਾਰਟੀ ਦੀ ਹਰਜਿੰਦਰ ਕੌਰ ਜੇਤੂ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ: ਭੁੰਬਲੀ ਤੋਂ ਆਮ ਆਦਮੀ ਪਾਰਟੀ ਦੀ ਹਰਜਿੰਦਰ ਕੌਰ ਜੇਤੂ
ਗੁਰਦਾਸਪੁਰ 17 ਦਸੰਬਰ : 14 ਦਸੰਬਰ ਨੂੰ ਪੰਜਾਬ ਦੇ ਪਿੰਡਾਂ ਵਿੱਚ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਦੀ ਚੋਣ ਲਈ ਵੋਟਾਂ ਪਾਈਆਂ ਗਈਆਂ ਸਨ ਤੇ ਅੱਜ ਇਹਨਾਂ ਦੇ ਨਤੀਜੇ ਆ ਰਹੇ ਹਨ । ਜੇਕਰ ਗੁਰਦਾਸਪੁਰ ਦੀ ਗੱਲ ਕਰੀਏ ਤਾਂ ਸਕੂਲ ਆਫ ਐਮੀਨੈਂਸ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਤੇ ਸ਼ੁਰੂਆਤੀ ਰੁਝਾਨਾ ਵਿੱਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਭੁੰਬਲੀ ਤੋਂ ਆਮ ਆਦਮੀ ਪਾਰਟੀ ਦੀ ਹਰਜਿੰਦਰ ਕੌਰ ਕਰੀਬ 200 ਵੱਟਾਂ ਨਾਲ ਜਿੱਤ ਹਾਸਿਲ ਕਰ ਚੁੱਕੀ ਹੈ।