ਲੋਕ ਨਿਰਮਾਣ ਮੰਤਰੀ ਹਰਭਜਨ ਈ ਟੀ ਓ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ
ਲੋਕ ਨਿਰਮਾਣ ਮੰਤਰੀ ਹਰਭਜਨ ਈ ਟੀ ਓ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ
'ਮਿਸ਼ਨ ਕਲੀਨ ਪੰਜਾਬ' ਤਹਿਤ ਜੰਡਿਆਲਾ ਗੁਰੂ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ (ETO) ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਈ ਟੀ ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਸਫ਼ਾਈ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮਕਸਦ ਕੇਵਲ ਸਫ਼ਾਈ ਕਰਵਾਉਣਾ ਹੀ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ, ਜ਼ਿੰਮੇਵਾਰੀ ਅਤੇ ਆਪਣੀ ਭੂਮਿਕਾ ਪ੍ਰਤੀ ਭਾਵਨਾ ਪੈਦਾ ਕਰਨਾ ਵੀ ਹੈ। ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਇਸ ਨੂੰ ਕਾਇਮ ਰੱਖਣ ਲਈ ਸਰਕਾਰ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਭੂਮਿਕਾ ਅਹਿਮ ਹੈ।