ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਈ ਜਾਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ, ਪਿੰਡ ਬਾਦਲ ਵਿਖੇ ਪਾਏ ਜਾਣਗੇ ਪਾਠ ਦੇ ਭੋਗ
ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਈ ਜਾਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ, ਪਿੰਡ ਬਾਦਲ ਵਿਖੇ ਪਾਏ ਜਾਣਗੇ ਪਾਠ ਦੇ ਭੋਗ
ਬਾਦਲ, 25 ਅਪ੍ਰੈਲ:- ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਅੱਜ ਮਨਾਈ ਜਾਵੇਗੀ। ਇਸ ਸਬੰਧੀ ਪਿੰਡ ਬਾਦਲ ਵਿੱਚ ਪਾਠ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਸੀਨਿਅਰ ਲੀਡਸ਼ਿਪ ਰਹੇਗੀ ਮੌਜੂਦ ਰਹੇਗੀ। ਜ਼ਿਕਰਯੋਗ ਹੈ ਕਿ 25 ਅਪ੍ਰੈਲ 2023 ਨੂੰ ਸਿਹਤ ਵਿਗੜਨ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਸਰਦਾਰ ਪ੍ਰਕਾਸ਼ ਸਿੰਘ ਬਾਦਲ (95) ਨੇ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ।