SYL ਨੂੰ ਲੈ ਕੇ ਇਸ ਤਰੀਕ ਨੂੰ ਹੋਵੇਗੀ ਪੰਜਾਬ ਤੇ ਹਰਿਆਣਾ ਦੀ ਅਗਲੀ ਮੀਟਿੰਗ

 SYL ਨੂੰ ਲੈ ਕੇ ਇਸ ਤਰੀਕ ਨੂੰ ਹੋਵੇਗੀ ਪੰਜਾਬ ਤੇ ਹਰਿਆਣਾ ਦੀ ਅਗਲੀ ਮੀਟਿੰਗ

10 ਜੁਲਾਈ 2025 : SYL ਦੇ ਮੁੱਦੇ ‘ਤੇ ਬੁੱਧਵਾਰ ਦਿੱਲੀ ਵਿੱਚ ਪੰਜਾਬ ਅਤੇ ਹਰਿਆਣਾ ਦੀ ਮੀਟਿੰਗ ਹੋਈ, ਜਿਸ ਵਿੱਚ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ ਦੋਵਾਂ ਨੇ ਆਪਣੇ-ਆਪਣੇ ਸੂਬਿਆਂ ਦੇ ਪੱਖ ਰੱਖੇ। ਦੋਵਾਂ ਸੂਬਿਆਂ ਵਿੱਚ ਇਹ ਚੌਥੇ ਗੇੜ ਦੀ ਮੀਟਿੰਗ ਸੀ, ਜਿਸ ਦੌਰਾਨ ਇੱਕ ਘੰਟੇ ਤੱਕ ਪਾਣੀ ਦੇ ਵਿਵਾਦ ਨੂੰ ਲੈ ਕੇ ਮੰਥਨ ਹੋਇਆ।ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ, ਜਿਸ ਦੌਰਾਨ ਕੇਂਦਰ ਨੇ ਮਸਲੇ ਨੂੰ ਹੱਲ ਕਰਨ ਲਈ ਸਕਾਰਾਤਮਕਤਾ ਜਵਾਬ ਦਿੱਤਾ।ਸੀਐਮ ਮਾਨ ਨੇ ਕਿਹਾ ਕਿ ਦੋਹਾਂ ਸੂਬਿਆਂ ਵਿੱਚ ਪਾਣੀ ਦਾ ਮਸਲਾ ਬਹੁਤ ਹੀ ਗੰਭੀਰ ਹੈ ਅਤੇ ਮੀਟਿੰਗ ਦੌਰਾਨ ਹੁਣ ‘ਸਿੰਧੂ ਜਲ ਸਮਝੌਤਾ’ ਰੱਦ ਹੋਣ ਪਿੱਛੋਂ ਪੰਜਾਬ ਨੂੰ ਇਹ ਉਮੀਦ ਜਾਗੀ ਹੈ ਕਿ 23 ਐਮ.ਐਫ. ਪਾਣੀ ਹੋਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰਾਵੀ, ਚਿਨਾਬ ਤੇ ਉਜ ਦਰਿਆ ਦਾ ਪਾਣੀ ਮਿਲ ਸਕਦਾ ਹੈ ਅਤੇ ਜੇਕਰ ਇਹ ਪਾਣੀ ਪੰਜਾਬ ਨੂੰ ਮਿਲਦਾ ਹੈ ਤਾਂ ਅੱਗੇ ਹਰਿਆਣਾ ਨੂੰ ਪਾਣੀ ਦੇਣ ਵਿੱਚ ਪੰਜਾਬ ਨੂੰ ਕੋਈ ਦਿੱਕਤ ਨਹੀਂ ਹੈ, ਪਰ ਪੰਜਾਬ ਆਪਣਾ ਹੱਕ ਨਹੀਂ ਦੇਵੇਗਾ।

Ads

4
4

Share this post