Mawan Dhiyan Satkar Yojana: ਰੱਖੜੀ ਮੌਕੇ ਪੰਜਾਬ ਦੀਆਂ 70.92 ਲੱਖ ਔਰਤਾਂ ਦੇ ਖਾਤਿਆਂ ’ਚ ਪਹੁੰਚੀ ਸਨਮਾਨ ਰਾਸ਼ੀ; 1 ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ

Mawan Dhiyan Satkar Yojana: ਰੱਖੜੀ ਮੌਕੇ ਪੰਜਾਬ ਦੀਆਂ 70.92 ਲੱਖ ਔਰਤਾਂ ਦੇ ਖਾਤਿਆਂ ’ਚ ਪਹੁੰਚੀ ਸਨਮਾਨ ਰਾਸ਼ੀ; 1 ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ

ਬਾਬਾ ਬਕਾਲਾ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਸੀਐੱਮ ਮਾਨ ਨੇ 5.30 ਲੱਖ ਹੋਰ ਲਾਭਪਾਤਰੀਆਂ ਦੇ ਖਾਤਿਆਂ ’ਚ ਭੇਜੇ 181.50 ਕਰੋੜ ਰੁਪਏ 

ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕੁੱਲ 70.92 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾ ਦਿੱਤੀ ਹੈ। ਬਾਬਾ ਬਕਾਲਾ ਸਾਹਿਬ ਵਿਖੇ ਲੰਘੇ ਕੱਲ੍ਹ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ‘ਸਨਮਾਨ ਰਾਸ਼ੀ’ ਵਜੋਂ 181.50 ਕਰੋੜ ਰੁਪਏ ਸਿੱਧੇ ਤਬਦੀਲ ਕੀਤੇ।

ਇਸ ਨਵੀਂ ਕਿਸ਼ਤ ਨਾਲ ਯੋਜਨਾ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸੂਬੇ ਦੀਆਂ 1 ਕਰੋੜ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸੇ ਤਰ੍ਹਾਂ ਰਜਿਸਟਰੇਸ਼ਨ ਵਿੱਚ ਮਦਦ ਕਰਨ ਵਾਲੀਆਂ 1.38 ਲੱਖ ‘ਸਤਿਕਾਰ ਸਖੀਆਂ’ ਨੂੰ ਹੁਣ ਤੱਕ 51 ਕਰੋੜ ਰੁਪਏ ਦਾ ਮਾਣ-ਭੱਤਾ ਦਿੱਤਾ ਜਾ ਚੁੱਕਾ ਹੈ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਜਾਰੀ ਕੀਤੇ ਜਾਣਗੇ।

Mawan Dhiyan Satkar Yojana: ਰੱਖੜੀ ਮੌਕੇ ਪੰਜਾਬ ਦੀਆਂ 70.92 ਲੱਖ ਔਰਤਾਂ ਦੇ ਖਾਤਿਆਂ ’ਚ ਪਹੁੰਚੀ ਸਨਮਾਨ ਰਾਸ਼ੀ; 1 ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ

Ads

4
4

Share this post