ਦਲਜੀਤ ਸਿੰਘ ਕਲਸੀ ਨੇ ਆਪਣੇ 'ਤੇ ਲੱਗੇ NSA ਨੂੰ ਹਾਈਕੋਰਟ 'ਚ ਮੁੜ ਦਿੱਤੀ ਚੁਣੌਤੀ

ਦਲਜੀਤ ਸਿੰਘ ਕਲਸੀ ਨੇ ਆਪਣੇ 'ਤੇ ਲੱਗੇ NSA ਨੂੰ ਹਾਈਕੋਰਟ 'ਚ ਮੁੜ ਦਿੱਤੀ ਚੁਣੌਤੀ

 

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਦੌਰਾਨ ਉਸ ਨੇ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਫਿਰ ਤੋਂ ਚੁਣੌਤੀ ਦਿੱਤੀ ਹੈ। ਉਸ ਨੇ ਅਦਾਲਤ ਨੂੰ ਕਿਹਾ ਹੈ ਕਿ ਉਸ ਦਾ ਅਜਨਾਲਾ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਅਜਿਹੇ 'ਚ ਉਨ੍ਹਾਂ 'ਤੇ NSA ਥੋਪਣਾ ਗਲਤ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।

 

ਦੱਸਣਯੋਗ ਹੈ ਕਿ ਦਲਜੀਤ ਸਿੰਘ ਕਲਸੀ ਇਸ ਵੇਲੇ ਕਰੀਬ ਡੇਢ ਸਾਲ ਤੋਂ ਭਾਈ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਦਾ ਨਾਂ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ ਐਫਆਈਆਰ ਵਿੱਚ ਵੀ ਹੈ। ਭਾਵੇਂ ਉਹ ਇਸ ਵਿੱਚ ਸ਼ਾਮਲ ਨਹੀਂ ਸੀ। ਨਾ ਹੀ ਉਸ ਵਿਰੁੱਧ ਕੋਈ ਠੋਸ ਸਬੂਤ ਹੈ।

Share this post