ਜਸਦੀਪ ਸਿੰਘ ਗਿੱਲ ਹੋਣਗੇ ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ

ਜਸਦੀਪ ਸਿੰਘ ਗਿੱਲ ਹੋਣਗੇ ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ

 

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜ਼ਿਕਰ ਕਰ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ।

ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।

Ads

Share this post