ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਇਆ ਧਰਨਾ ਖ਼ਤਮ ਕਰਨ ਦਾ ਐਲਾਨ
ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਇਆ ਧਰਨਾ ਖ਼ਤਮ ਕਰਨ ਦਾ ਐਲਾਨ
ਚੰਡੀਗੜ੍ਹ ਵਿੱਚ 5 ਦਿਨਾਂ ਤੋਂ ਜਾਰੀ ਧਰਨਾ ਪ੍ਰਦਰਸ਼ਨ ਕਿਸਾਨਾਂ ਵੱਲੋਂ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਫ਼ੈਸਲਾ ਗਿਆ। ਕਿਸਾਨਾਂ ਨੇ ਕਿਹਾ ਕਿ ਅੱਜ ਦੁਪਹਿਰ 2 ਵਜੇ ਧਰਨਾ ਚੁੱਕ ਲਿਆ ਜਾਵੇਗਾ । ਇਸ ਦੌਰਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ 30 ਤਾਰੀਕ ਤੱਕ ਉਨ੍ਹਾਂ ਨੂੰ ਨਵੀਂ ਖੇਤੀ ਪਾਲਿਸੀ ਦਾ ਡ੍ਰਾਫਟ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਹੋਰ ਮੰਗਾਂ ‘ਤੇ ਵੀ ਚਰਚਾ ਹੋਈ ਹੈ।
ਬੀਤੇ ਦਿਨ CM ਮਾਨ ਨਾਲ ਹੋਈ ਮੀਟਿੰਗ ਵਿੱਚ ਤੈਅ ਹੋਇਆ ਕਿ ਖੇਤੀ ਪਾਲਿਸੀ ਦਾ ਜੋ ਡ੍ਰਾਫਟ ਤਿਆਰ ਹੋਇਆ ਹੈ, ਉਸਨੂੰ ਕਿਸਾਨਾਂ ਤੇ ਸਾਰੇ ਵਿਭਾਗਾਂ ਦੇ ਨਾਲ ਸਾਂਝਾ ਕੀਤਾ ਜਾਵੇਗਾ। ਫਿਰ ਕਿਸਾਨਾਂ ਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸਦੇ ਬਾਅਦ ਇਸਨੂੰ ਲਾਗੂ ਕੀਤਾ ਜਾਵੇਗਾ। ਕਿਸਾਨਾਂ ਦੇ ਕਰਜ਼ੇ ਨਾਲ ਜੁੜੇ ਮਾਮਲੇ ਵਿੱਚ ਕੋਆਪ੍ਰੇਟਿਵ ਬੈਂਕ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ ਲੈ ਕੇ ਆਵਾਂਗੇ। ਕਿਸਾਨਾਂ ‘ਤੇ ਜੋ ਕੇਸ ਦਰਜ ਕੀਤੇ ਗਏ ਹਨ ਉਨ੍ਹਾਂ ਨੂੰ ਵਾਪਸ ਕਰਵਾਉਣ ‘ਤੇ ਵੀ ਚਰਚਾ ਹੋਈ ਹੈ। ਇਸ ਤੋਂ ਇਲਾਵਾ ਜ਼ਮੀਨੀ ਪਾਣੀ ਬਚਾਉਣ ਲਈ ਅਤੇ ਖੇਤਾਂ ਦੇ ਆਖਰੀ ਕਿਨਾਰੇ ਤਕ ਨਹਿਰੀ ਪਾਣੀ ਪਹੁੰਚਾਉਣ ‘ਤੇ ਮੰਥਨ ਹੋਇਆ।