ਗੁਰਦਾਸਪੁਰ ਚ ਅਕਾਲੀ ਦਲ ਨੂੰ ਝਟਕਾ, ਕਈ ਪਰਿਵਾਰ ਕਾਂਗਰਸ ਚ ਸ਼ਾਮਲ
ਗੁਰਦਾਸਪੁਰ ਚ ਅਕਾਲੀ ਦਲ ਨੂੰ ਝਟਕਾ, ਕਈ ਪਰਿਵਾਰ ਕਾਂਗਰਸ ਚ ਸ਼ਾਮਲ
ਡੇਰਾ ਬਾਬਾ ਨਾਨਕ, 24 ਸਤੰਬਰ ਅੱਜ ਸਰਪੰਚ ਪ੍ਰਭਸਰਨ ਸਿੰਘ ਸਾਬਕਾ ਸਰਪੰਚ ਰੋਸੇ ਅਤੇ ਗੁਰਦਿਆਲ ਸਿੰਘ ਲਾਡੀ ਦੇ ਯਤਨਾਂ ਸਦਕਾ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਰੋਸੇ ਵਿੱਚ ਆਕਾਲੀ ਦਲ ਨੁੰ ਸਦਾ ਲਈ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ - ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਰਕਰਾਂ ਦਾ ਸੁਖਜਿੰਦਰ ਸਿੰਘ ਰੰਧਾਵਾ ਨੇ ਸਵਾਗਤ ਕੀਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਉਹਨਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਆਕਾਲੀ ਦਲ ਛੱਡ ਕਿ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਭਰੋਸਾ ਦਿਵਾਇਆ ਕਿ ਵਿਧਾਨ ਸਭਾ ਹਲਕਾ। ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਲਈ ਕਾਂਗਰਸ ਪਾਰਟੀ ਮੱੱਦਦ ਕਰਨਗੇ ਤੇ ਕਾਂਗਰਸੀ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿੱਤਾ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਕੱਦ ਹੋਰ ਉੱਚਾ ਕਰਨਗੇ।