ਇੰਡੀਗੋ,ਵਿਸਤਾਰਾ ਤੇ ਏਅਰ ਇੰਡੀਆ ਦੀਆਂ ਉਡਾਣਾਂ ਨਿਸ਼ਾਨੇ ਤੇ....

ਇੰਡੀਗੋ,ਵਿਸਤਾਰਾ ਤੇ ਏਅਰ ਇੰਡੀਆ ਦੀਆਂ ਉਡਾਣਾਂ ਨਿਸ਼ਾਨੇ ਤੇ....

ਨਵੀਂ ਦਿੱਲੀ, 22 ਅਕਤੂਬਰ- ਦੇਰ ਰਾਤ 30 ਜਹਾਜ਼ਾਂ ਨੂੰ ਫਿਰ ਬੰਬ ਦੀ ਧਮਕੀ ਮਿਲੀ ਹੈ। ਇਨ੍ਹਾਂ ਵਿਚ ਇੰਡੀਗੋ, ਵਿਸਤਾਰਾ ਅਤੇ ਏਅਰ ਇੰਡੀਆ ਦੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਸ਼ਾਮਿਲ ਹਨ। ਪਿਛਲੇ 8 ਦਿਨਾਂ ’ਚ 120 ਤੋਂ ਜ਼ਿਆਦਾ ਜਹਾਜ਼ਾਂ ਨੂੰ ਬੰਬ ਹਮਲੇ ਦੀ ਧਮਕੀ ਮਿਲੀ ਹੈ।ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੇ ਸੋਮਵਾਰ ਨੂੰ ਕਿਹਾ ਸੀ ਕਿ ਭਾਵੇਂ ਧਮਕੀਆਂ ਫ਼ਰਜ਼ੀ ਹਨ ਪਰ ਅਸੀਂ ਉਨ੍ਹਾਂ ਨੂੰ ਹਲਕੇ ਵਿਚ ਨਹੀਂ ਲੈ ਸਕਦੇ। ਅਸੀਂ ਇਸ ਵਿਰੁੱਧ ਸਖ਼ਤ ਕਾਨੂੰਨ ਲਿਆਵਾਂਗੇ।

Share this post