ਪੰਜਾਬ ਬੋਰਡ ਨੇ ਐਲਾਨੀਆ ਆਉਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਰੀਕ।
ਪੰਜਾਬ ਬੋਰਡ ਨੇ ਐਲਾਨੀਆ ਆਉਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਰੀਕ।
06 ਦਸੰਬਰ 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ 2025 ਵਿੱਚ ਹੋਣ ਵਾਲੀ ਪ੍ਰੀਖਿਆ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ।ਇਸ ਮੁਤਾਬਕ 8ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ 19 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ, ਅਤੇ 10ਵੀਂ ਜਮਾਤ ਦੀ ਪ੍ਰੀਖਿਆਵਾਂ 10 ਮਾਰਚ 2025 ਤੋਂ ਕਰਵਾਈ ਜਾਵੇਗੀ।10ਵੀਂ ਅਤੇ 12ਵੀਂ ਦੀ ਪ੍ਰੀਖਿਆ ਬੋਰਡ ਵੱਲੋਂ ਬਣਾਏ ਗਏ ਸੈਂਟਰਾਂ ‘ਚ ਹੋਵੇਗੀ।8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋ ਜਾਵੇਗੀ।ਪੰਜਾਬ ਸਿੱਖਿਆ ਬੋਰਡ ਦੀ ਵੈੱਬਸਾਇਟ https://www.pseb.ac.in ‘ਤੇ ਜਾ ਕੇ ਹੋਰ ਜਾਣਕਾਰੀ ਲੈ ਸਕਦੇ ਹਨ।