ਤ੍ਰੈ-ਭਾਸ਼ਾਈ ਫਾਰਮੂਲਾ ਅਤੇ ਪਰਸੀਮਨ ਯੁੱਧ
ਤ੍ਰੈ-ਭਾਸ਼ਾਈ ਫਾਰਮੂਲਾ ਅਤੇ ਪਰਸੀਮਨ ਯੁੱਧ
11 ਮਾਰਚ:- ਨਾਗਰਿਕਤਾ ਸੋਧ ਐਕਟ (ਸੀ.ਏ.ਏ) ਅਤੇ ਸਮਾਨ ਨਾਗਰਿਕ ਸੰਹਿਤਾ (ਯੂ.ਸੀ.ਸੀ) ਦੇਸ਼ ਵਿੱਚ ਕਿਸੇ ਲੋੜ ਨੂੰ ਪੂਰਿਆਂ ਕਰਨ ਲਈ ਨਹੀਂ, ਸਗੋਂ ਇਹ ਦੋਨੋਂ ਆਰ.ਐਸ.ਐਸ- ਭਾਜਪਾ ਨੇ ਹਿੰਦੂ ਅਤੇ ਗੈਰ-ਹਿੰਦੂ ਫਿਰਕਿਆਂ ਵਿੱਚ ਮਤਭੇਦ ਪੈਦਾ ਕਰਨ ਲਈ ਲਿਆਂਦੇ ਹਨ ਅਤੇ ਇਹਨਾਂ ਨੂੰ ਅੱਗੇ ਵੀ ਵਧਾਇਆ ਜਾ ਰਿਹਾ ਹੈ। ਭਾਜਪਾ ਦੀ ਕੇਂਦਰ ਸਰਕਾਰ ਨੇ ਹੁਣ ਨਵਾਂ ਸ਼ਿਗੁਫਾ ਛੱਡਿਆ ਹੈ, ਭਾਸ਼ਾ ਦਾ ਤ੍ਰੈ-ਭਾਸ਼ਾਈ ਫਾਰਮੂਲਾ (ਟੀ.ਐਲ.ਐਫ)। ਇਸ ਫਾਰਮੂਲੇ ਦੇ ਵਿਰੁੱਧ ਵਿੱਚ ਦੇਸ ਦੇ ਦੱਖਣੀ ਸੂਬੇ ਇੱਕਜੁੱਟ ਹੋ ਗਏ ਹਨ। ਭਾਸ਼ਾ ‘ਸਿੱਖਿਆ’ ਦੇ ਕਾਰਨ ਨਹੀਂ ਸਗੋਂ ਸੰਵਿਧਾਨ ਦੀ ਧਾਰਾ 343 ਦੇ ਕਾਰਨ ਵਿਸਫੋਟ ਮੁੱਦਾ ਬਣ ਗਈ ਹੈ। ਸੰਵਿਧਾਨ ਵਿੱਚ ਘੋਸ਼ਣਾ ਕੀਤੀ ਗਈ ਕਿ ਹਿੰਦੀ ਭਾਸ਼ਾ ਭਾਰਤੀ ਸੰਘ ਦੀ ਅਧਿਕਾਰਕ ਭਾਸ਼ਾ ਹੋਏਗੀ, ਲੇਕਿਨ ਅੰਗਰੇਜ਼ੀ ਦੀ ਵਰਤੋ ਪੰਦਰਾਂ ਸਾਲ ਦੇ ਸਮੇਂ ਲਈ ਜਾਰੀ ਰਹੇਗੀ। ਮੌਜੂਦਾ ਵਿਵਾਦ ਨਵੀਂ ਸਿੱਖਿਆ ਨੀਤੀ (ਐਨ.ਈ.ਪੀ-2020) ਦੇ ਵੱਖੋ-ਵੱਖਰੇ ਪਹਿਲੂਆਂ ਅਤੇ ਵਿਸ਼ੇਸ਼ ਰੂਪ ’ਚ ਟੀ.ਐਲ.ਐਫ (ਤ੍ਰੈ-ਭਾਸ਼ਾਈ ਫੈਰਮੂਲਾ) ’ਤੇ ਹੈ। ਖੇਤਰੀ ਜਾਂ ਰਾਜ ਭਾਸ਼ਾ ਸਕੂਲਾਂ ’ਚ ਪਹਿਲੀ ਭਾਸ਼ਾ, ਜਦਕਿ ਅੰਗਰੇਜ਼ੀ ਦੂਜੀ ਭਾਸ਼ਾ ਲੇਕਿਨ ਤੀਜੀ ਭਾਸ਼ਾ ਕਿਹੜੀ ਹੈ? ਇਹ ਮੁੱਦਾ ਵੀ ਬਿਨ੍ਹਾਂ ਉਤੇਜਨਾ, ਬਿਨ੍ਹਾਂ ਭੜਕਾਹਟ ਯੁੱਧ ਸ਼ੁਰੂ ਕਰਨ ਜੇਹਾ ਹੈ।
ਭਾਰਤੀ ਸੰਵਿਧਾਨ ਦੀ ਧਾਰਾ 81 ਅਤੇ 82 ਇਹਨਾ ਦਿਨਾਂ ’ਚ ਵੱਡੀ ਚਰਚਾ ਵਿੱਚ ਹੈ। ਭਾਰਤੀ ਸੰਵਿਧਾਨ ਵਿੱਚ 42ਵੀਂ ਸੋਧ ਦੇ ਬਾਅਦ ਪਰਸੀਮਨ ਦੀ ਤਲਵਾਰ, 1977 ਤੋਂ ਹੀ ਸੂਬਿਆ ਦੀ ਗਰਦਨ ’ਤੇ ਲਟਕੀ ਹੋਈ ਹੈ। ਇਹ ਪਰਸੀਮਨ ਇਸ ਵੇਲੇ ਯੁੱਧ ਦਾ ਕਾਰਨ ਬਣਦੀ ਜਾ ਰਹੀ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਇਲ ਨੇ ਕੇਰਲ, ਕਰਨਾਟਕ, ਤਿਲੰਗਾਨਾ, ਪੱਛਮੀ ਬੰਗਾਲ, ਪੰਜਾਬ, ਉੜੀਸਾ ਦੇ ਮੁੱਖ ਮੰਤਰੀ ਅਤੇ ਇੱਥੇ ਰਾਜ ਕਰਦੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਖਤ ਲਿਖਕੇ ਲੋਕ ਸਭਾ ਸੀਟਾਂ ਦੀ ਪਰਸੀਮਨ ਉੱਤੇ ਇੱਕ ਸੰਯੁਕਤ ਕਾਰਵਾਈ ਸੰਮਤੀ ਦਾ ਹਿੱਸਾ ਬਨਣ ਦੀ ਬੇਨਤੀ ਕੀਤੀ ਹੈ, ਕਿਉਂਕਿ ਇਹ ਮਸਲਾ ਬਹੁਤ ਵੱਡਾ ਹੈ।
ਸੰਵਿਧਾਨ ਦਾ ਧਾਰਾ 81 ਅਤੇ 82 ਵਿ1ਚ ਸਪਸ਼ਟ ਭਾਸ਼ਾ ’ਚ ਕਿਹਾ ਗਿਆ ਹੈ ਕਿ ਸੰਵਿਧਾਨ ’ਇੱਕ ਨਾਗਰਿਕ-ਇੱਕ ਵੋਟ’ ਦੇ ਸਿਧਾਂਤ ਨੂੰ ਪ੍ਰਵਾਨ ਕਰਦਾ ਹੈ। ਸੰਵਿਧਾਨ ਦੀ ਧਾਰਾ 81 ਵਿੱਚ ਲੋਕ ਸਭਾ ਮੈਂਬਰਾਂ ਦੀ ਸੰਖਿਆ ਤਹਿ ਕੀਤੀ ਗਈ ਹੈ, ਜਿਸਦੇ ਅਨੁਸਾਰ ਸੂਬਿਆਂ ਤੋਂ ਚੁਣੇ ਜਾਣ ਵਾਲੇ ਕੁੱਲ 530 ਤੋਂ ਵੱਧ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ’ਚੁਣੇ ਜਾਣ ਵਾਲੇ 20 ਤੋਂ ਜ਼ਿਆਦਾ ਮੈਂਬਰ ਨਹੀਂ ਹੈ ਸਕਦੇ। ਵਰਤਮਾਨ ਸੰਖਿਆ ਸੂਬਿਆਂ ਲਈ 530 ਅਤੇ ਕੇਂਦਰ ਸ਼ਾਸ਼ਿਤ ਸੂਬਿਆਂ ਲਈ 13 ਹੈ, ਭਾਵ ਕੁੱਲ 543 ਮੈਂਬਰ ਲੋਕ ਸਭਾ।
ਸੰਵਿਧਾਨ ‘ਚ ਦਰਜ਼ ਹਾ ਡਕ ਹਰਸਕ ਸੂਬੇ ਨੂੰ ਲੳਕ ਸਭੲ ਵਿੱਚ ਉਸ ਰਾਜ ਦੀ ਜਨਸੰਖਿਆ ਦੇ ਅਨਪਾਤ ਵਿੱਚ ਸੀਟਾਂ ਦਿੱਤੀਆ ਜਾਣਗੀਆਂ ਅਤੇ ਜਿੱਥੋਂ ਤੱਕ ਸੰਭਵ ਹੋਵੇਗਾ, ਸਾਰੇ ਰਾਜਾਂ ਲਈ ਨਿਯਮ ਇੱਕੋ ਜਿਹਾ ਹੋਏਗਾ। ਜਨਸੰਖਿਆਂ ਦਾ ਅਰਥ ਪਿਛਲ੍ਰ ਜਨਗਣਨਾ (ਮਰਦਮਸ਼ੁਚਾਰੀ) ਹੈ। ਮੌਜੂਦਾ ਸਰਕਾਰ ਨੇ ਨਵੀਂ ਲੋਕ ਸਭਾ ਇਮਾਰਤ ਬਣਾਕੇ ਉਸ ਵਿੱਚ 888 ਮੈਂਬਰਾਂ ਦੇ ਬੈਠਣ ਦੀ ਥਾਂ ਬਹੁਤ ਹੀ ਚਤੁਰਾਈ ਨਾਲ ਬਣਾ ਦਿੱਤੀ ਹੈ। ਇਹੋ ਜਿਹੇ ਹਾਲਾਤਾਂ ‘ਚ ਜੇਕਰ ਦੱਖਣੀ ਰਾਜ ਜਨ ਸੰਖਿਆ ਦੇ ਆਧਾਰ ‘ਤੇ ਪੁਨਰ ਨਿਰਧਾਰਣ ਦੇ ਆਪਣੇ ਵਿਰੋਧ ‘ਤੇ ਖੜੇ ਰਹਿੰਦੇ ਹਨ, ਤਾਂ ਇਹ ਇੱਕ ਵੱਡੇ ਸੰਘਰਸ਼ ਦਾ ਮਾਮਲਾ ਹੋਏਗਾ। ਜੋ ਕਿਸੇ ਵੇਲੇ ਵੀ ਵੱਡੀ ਲੜਾਈ, ਇੱਥੋ ਤੱਕ ਕਿ ਦੇਸ਼ ਤੋਂ ਵੱਖ ਹੋਣ ਦੇ ਸੰਘਰਸ਼ ਤੱਕ ਪੁੱਜ ਸਕਦਾ ਹੈ। ਜਿਵੇਂ ਦੇਸ਼ ਦੇ ਉੱਤਰੀ ਰਾਜਾ੍ ਵਿੱਚ ਖਾਸ ਕਰਕੇ ਸੀ.ਏ.ਏ. ਅਤੇ ਯੂ.ਸੀ.ਸੀ ਨੇ ਨੇ ਲੋਕਾਂ ਦੇ ਜਨਜੀਵਨ ਨੂੰ ਵਧੇਰੇ ਪ੍ਰਭਾਵਤ ਕੀਤਾ ਹੈ। ਲੋਕਾਂ ‘ਚ ਫਿਰਕੂ ਵੰਡੀਆਂ ਪਾਈਆਂ ਅਤੇ ਵਧਾਈਆਂ ਹਨ, ਇਵੇਂ ਦੱਖਣੀ ਰਾਜਾਂ ਦੇ ਲੋਕਾਂ ‘ਚ ਤਿੰਨ ਭਾਸ਼ਾਈ ਫਾਰਮੂਲੇ ਅਤੇ ਪਰਸੀਮਨ ਨੇ ਬੇਚੈਨੀ ਪੈਦਾ ਕੀਤੀ ਹੋਈ ਹੈ। ਇਹ ਬੇਚੈਨੀ ਲਗਾਤਾਰ ਵਧਦੀ ਜਾ ਰਹੀ ਹੈ। ਦੱਖਣੀ ਰਾਜ ਹੳਰ ਪ੍ਰਭਾਵਤ ਹੳਣ ਵਾਲੇ ਰਾਜਾਂ ਪੱਛਮੀ ਬੰਗਾਲ ਅਤੇ ਪੰਜਾਬ ਨੂੰ ਆਪਣੇ ਨਾਲ ਲੈ ਕੇ ਦੇਸ਼ ਵਿਆਪੀ ਅੰਦੋਲਨ ਦੇ ਰਾਹ ਪੈ ਸਕਦੇ ਹਨ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ।
ਇਸ ਵਿੱਚ ਕੋਈ ਦੋ ਰਾਵਾਂ ਨਹੀ ਹਨ ਕਿ ਇੱਕ ਨਾਗਰਿਕ ਇੱਕ ਵੱਟ ਇੱਕ ਬੁਨਿਆਦੀ ਸਿਧਾਂਤ ਹੈ।ਲੇਕਿਨ ਅਮਰੀਕੀ ਲੋਕਾਂ ਨੇ 1776 ਵਿੱਚ ਮਹਿਸੂਸ ਕੀਤਾ ਕਿ ਇਹ ਸੰਵਿਧਾਨ ਦੇ ਸਿਧਾਂਤ ਦੇ ਉੱਲਟ ਹੈ।ਉਹਨਾ ਨੇ ਇਸਦਾ ਇੱਕ ਹੱਲ ਕੱਢਿਆ,ਜੋ ਪਿਛਲੇ ਢਾਈ ਸੌ ਸਾਲਾਂ ਵਿੱਚ ਉਹਨਾ ਲਈ ਬਹੁਤ ਲਾਹੇਵੰਦ ਰਿਹਾ।ਉਹਨਾ ਨੇ ਸਮੇਂ-ਸਮੇਂ ਪ੍ਰਤੀਨਿਧ ਸਭਾ ਵਿੱਚ ਪੰਜਾਹ ਰਾਜਾਂ ਵਿਚੋਂ ਹਰੇਕ ਨੂੰ ਰਾਜ ਦੀ ਜਨਸੰਖਿਆ ਦੇ ਅਧਾਰ ਤੇ ਵੰਡੀਆਂ ਸੀਟਾਂ ਦਾ ਪੁਨਰ ਨਿਰਧਾਰਨ ਕੀਤਾ, ਲੇਕਿਨ ਸੇਨੈਟ ਵਿੱਚ ਹਰ ਰਾਜ ਨੂੰ ਬਰਾਬਰ ਪ੍ਰਤੀਨਿਧਤਾ ਦਿੱਤੀ।ਅਮਰੀਕਾ ਦੀ ਤਰ੍ਹਾਂ ਭਾਰਤ ਵੀ ਇਕ ਲੋਕਤੰਤਰ ਅਤੇ ਸੰਘ ਹੈ।ਭਾਰਤ ਨੇ 1971 ਦੀ ਜਨਸੰਖਿਆ ਦੇ ਆਧਾਰ ਤੇ ਪ੍ਰਤੀਨਿਧਤਵ ਦੇ ਨੁਕਸਾਨ ਦੇਖੇ ਸਨ, ਲੇਕਿਨ ਉਸਦਾ ਹੱਲ ਲੱਭਣ ਦੀ ਵਿਜਾਏ ਇਸ ਨੂੰ ਸੰਨ 2026 ਤੱਕ ਟਾਲ ਦਿੱਤਾ।
ਆਜ਼ਾਦੀ ਦੇ 78 ਸਾਲ ਬਾਅਦ ਵੀ ਦੇਸ਼ ਵਿੱਚ ਸਮੱਸਿਆਵਾਂ ਵੱਡੀਆਂ ਹਨ।ਬੇਜ਼ੁਬਾਨ ਅਤੇ ਗੁੰਮਨਾਮ ਲੋਕਾਂ ਦੀ ਅਵਾਜ਼ ਦੇਸ਼ ‘ਚ ਸੁੰਗੜਦੀ ਜਾ ਰਹੀ ਹੈ।ਅਜ਼ਾਦੀ ਤੋਂ ਬਾਅਦ ਪਹਿਲੀ ਪਹਿਲ ਸੁਭਾਵਿਕ ਰੂਪ ਵਿੱਚ ਸਕੂਲਾਂ ਦਾ ਨਿਰਮਾਣ ਅਤੇ ਟੀਚਰਾਂ ਦੀ ਨਿਯੁੱਕਤੀ ਨੂੰ ਦਿਤੀ ਗਈ।ਦੂਜੀ ਪਹਿਲ ਬੱਚਿਆਂ ਨੂੰ ਸਕੂਲਾਂ ‘ਚ ਭੇਜਣ ਦੀ ਰੁੱਖੀ ਗਈ ।ਅਗਲਾ ਕੰਮ ਸਿੱਖਿਆ ਦੀ ਗੁਣਵੱਤਾ ‘ਚ ਸੁਧਾਰ ਸੀ, ਜਿਸ ਵਿੱਚ ਨਾ ਕੇਵਲ ਭਾਸ਼ਾ, ਬਲਕਿ ਗਣਿਤ, ਸਾਇੰਸ ,ਇਤਿਹਾਸ, ਭੁਗੋਲ ਜਿਹੇ ਵਿਸ਼ੇ ਵੀ ਸ਼ਾਮਲ ਹਨ।ਪਰ ਮਾਤ ਭਾਸ਼ਾ ਨੂੰ ਛੱਡਕੇ ਘੋਸ਼ਣਾ ਕੀਤੀ ਗਈ ਕਿ ਹਿੰਦੀ ,ਭਾਰਤੀ ਸੰਘ ਦੀ ਅਧਿਕਾਰਤ ਭਾਸ਼ਾ ਹੋਏਗੀ।ਜਿਸਦਾ ਦੇਸ਼ ਦੇ ਕੁੱਝ ਹਿੱਸਿਆ ‘ਚ ਵੱਡਾ ਵਿਰੋਧ ਹੋਇਆ।ਤਮਿਲਨਾਡੂ ‘ਚ ਰਾਜਨੀਤੀ ਨੇ ਕਰਵਟ ਲਈ।ਅਤੇ ਦਰਾਵੜ ਪਾਰਟੀ (ਡੀ.ਐਮ.ਕੇ)ਸੱਤਾ ‘ਚ ਆਈ।ਅਤੇ ਦੱਖਣੀ ਰਾਜਾਂ ‘ਚ ਖ਼ਾਸ ਕਰਕੇ ਹਿੰਦੀ ਦਾ ਵਿਸ਼ਾਲ ਵਿਰੋਧ ਹੋਇਆ।
ਇਹ ਵੀ ਸਪਸ਼ਟ ਹੈ ਕਿ ਮੌਜੂਦਾ ਸਰਕਾਰ ਇਹਨਾਂ ਸਮੱਸਿਆਵਾਂ ਤੋਂ ਸਿਆਸੀ ਲਾਭ ਲੈਣ ਦੇ ਰੋਂਅ ‘ਚ ਹੈ।ਉੱਤਰੀ ਰਾਜਾਂ ਦੀ ਆਪਣੀ ਵੱਡੀ ਸਿਆਸੀ ਤਾਕਤ ਨਾਲ ਉਹ ਦੇਸ਼ ਵਿੱਚ ਹਿੰਦੀ ,ਹਿੰਦੂ,ਹਿੰਦੋਸਤਾਨ ਦੇ ਅਜੰਡੇ ਨੂੰ ਲਾਗੂ ਕਰਨ ਦੇ ਆਹਰ ‘ਚ ਹੈ।ਜੋ ਕਿਸੇ ਤਰ੍ਹਾਂ ਵੀ ਦੇਸ਼ ਹਿੱਤ ‘ਚ ਨਹੀਂ।
-ਗੁਰਮੀਤ ਸਿੰਘ ਪਲਾਹੀ