ਭਗਵੰਤ ਮਾਨ ਨੇ 11 ਲੋਕਾਂ ਦੀ ਜਾਨ ਬਚਾਉਣ ਵਾਲੇ ਦੋ ਨੌਜਵਾਨਾਂ ਨਾਲ ਕੀਤੀ ਮੁਲਾਕਾਤ
ਭਗਵੰਤ ਮਾਨ ਨੇ 11 ਲੋਕਾਂ ਦੀ ਜਾਨ ਬਚਾਉਣ ਵਾਲੇ ਦੋ ਨੌਜਵਾਨਾਂ ਨਾਲ ਕੀਤੀ ਮੁਲਾਕਾਤ
26 ਜੁਲਾਈ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹਿੰਦ ਨਹਿਰ ਹਾਦਸੇ ਦੌਰਾਨ 11 ਲੋਕਾਂ ਦੀ ਜਾਨ ਬਚਾਉਣ ਵਿੱਚ ਸਾਹਸਿਕ ਭੂਮਿਕਾ ਨਿਭਾਉਣ ਵਾਲੇ ਕ੍ਰਿਸ਼ਨ ਕੁਮਾਰ ਪਾਸਵਾਨ ਅਤੇ ਜਸਕਰਨ ਸਿੰਘ ਨਾਲ ਆਪਣੇ ਸਰਕਾਰੀ ਨਿਵਾਸ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੋਵੇਂ ਬਹਾਦੁਰ ਨੌਜਵਾਨਾਂ ਨੂੰ ਸਨਮਾਨਤ ਕੀਤਾ ਅਤੇ ਉਨ੍ਹਾਂ ਦੇ ਬੇਮਿਸਾਲ ਸਾਹਸ ਦੀ ਭਰਪੂਰ ਪ੍ਰਸ਼ੰਸਾ ਕੀਤੀ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵੇਂ ਨੌਜਵਾਨਾਂ ਨੂੰ ਅਜ਼ਾਦੀ ਦਿਹਾੜੇ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਬਠਿੰਡਾ ਪੁਲਿਸ ਜਵਾਨਾਂ ਨੂੰ ਬੀਤੀ ਕਾਲ ਸਨਮਾਨਿਤ ਕੀਤਾ ਹੈ।